ਰਾਮਗੜ੍ਹ ਸੈਣੀਆਂEnglish

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਿੱਖ ਧਰਮ ਦਾ ਮੁੱਢਲਾ ਪਵਿੱਤਰ ਗ੍ਰੰਥ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (1604 / 1708)

ਸਿੱਖਾਂ ਦੇ ਸਦੀਵੀ ਗੁਰੂ। ਇਸ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਕੀਤੀ ਅਤੇ ਅੰਤਿਮ ਰੂਪ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤਾ। ਇਸ ਵਿੱਚ ਗੁਰੂ ਸਾਹਿਬਾਨ ਅਤੇ ਵੱਖ-ਵੱਖ ਭਗਤਾਂ-ਸੰਤਾਂ ਦੀ ਬਾਣੀ ਹੈ।

ਸੰਖੇਪ ਜਾਣਕਾਰੀ

Wikipedia ਤੋਂ ਸੰਖੇਪ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਤਸਵੀਰ: Wikimedia Commons

ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ