
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
Wikipedia ਤੋਂ ਸੰਖੇਪ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ. ਤੱਕ ਗੁਰਦੁਆਰਾ ਸੁਧਾਰ ਲਹਿਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਅਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 9 ਦਹਾਕਿਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੀ ਹੈ।
Wikipedia 'ਤੇ ਪੂਰਾ ਲੇਖ ਪੜ੍ਹੋWikipedia · CC BY-SA
ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।
