ਰਾਮਗੜ੍ਹ ਸੈਣੀਆਂEnglish

ਸਿੱਖ ਧਰਮ

ਪੰਜਾਬ, ਪਾਕਿਸਤਾਨ ਵਿੱਚ ਸ਼ੁਰੂ ਹੋਇਆ ਇੱਕ ਈਸ਼ਵਰਵਾਦੀ ਧਰਮ

Wikipedia ਤੋਂ ਸੰਖੇਪ

ਸਿੱਖੀ ਜਾਂ ਸਿੱਖ ਧਰਮ ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ